ਕੇਜਰੀਵਾਲ ਨੂੰ ਕਾਨੂੰਨ ਅਤੇ ਲੋਕਾਂ ਦੀ ਕਚਹਿਰੀ ਤੋਂ ਮਿਲੇਗਾ ਇਨਸਾਫ਼ : ਅਸ਼ੋਕ ਭਾਟੀਆ
* ਅੰਤਰਿਮ ਜ਼ਮਾਨਤ ਮਿਲਣ ਦਾ ਕੀਤਾ ਸਵਾਗਤ
ਕੇਜਰੀਵਾਲ ਨੂੰ ਕਾਨੂੰਨ ਅਤੇ ਲੋਕਾਂ ਦੀ ਕਚਹਿਰੀ ਤੋਂ ਮਿਲੇਗਾ ਇਨਸਾਫ਼ : ਅਸ਼ੋਕ ਭਾਟੀਆ
* ਅੰਤਰਿਮ ਜ਼ਮਾਨਤ ਮਿਲਣ ਦਾ ਕੀਤਾ ਸਵਾਗਤ
ਫਗਵਾੜਾ, 11 ਮਈ ( ) ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਮਿਲਣ ਦਾ ਸਵਾਗਤ ਕਰਦਿਆਂ ਪਾਰਟੀ ਦੇ ਜਿਲ੍ਹਾ ਕਪੂਰਥਲਾ ਦੇ ਸਕੱਤਰ ਅਸ਼ੋਕ ਭਾਟੀਆ ਨੇ ਅੱਜ ਇਥੇ ਗੱਲਬਾਤ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਕਾਨੂੰਨੀ ਅਦਾਲਤ ਅਤੇ ਲੋਕ ਸਭਾ ਚੋਣਾਂ ਵਿੱਚ ਜਨਤਾ ਦੀ ਕਚਿਹਰੀ ‘ਚ ਵੀ ਪੂਰਾ ਇਨਸਾਫ ਮਿਲੇਗਾ। ਕਿਉਂਕਿ ਉਹਨਾਂ ਨੇ ਕੋਈ ਗਲਤ ਕੰਮ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਵੀ ਜ਼ਮਾਨਤ ਦੇਣ ਸਮੇਂ ਈ.ਡੀ. ਤੋਂ ਇਹੀ ਸਵਾਲ ਪੁੱਛਿਆ ਕਿ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਗ੍ਰਿਫਤਾਰੀ ਕਿਉਂ ਕੀਤੀ ਗਈ, ਜਿਸ ਦਾ ਉਨ੍ਹਾਂ ਦੇ ਵਕੀਲ ਕੋਲ ਕੋਈ ਜਵਾਬ ਨਹੀਂ ਸੀ। ਅਸ਼ੋਕ ਭਾਟੀਆ ਨੇ ਕਿਹਾ ਕਿ ਭਾਜਪਾ ਦੇ ਰੱਥ ਨੂੰ ਰੋਕਣ ਦੀ ਹਿੰਮਤ ਸਿਰਫ਼ ਅਰਵਿੰਦ ਕੇਜਰੀਵਾਲ ਵਿੱਚ ਹੈ ਅਤੇ ਇਸੇ ਲਈ ਮੋਦੀ ਸਰਕਾਰ ਉਨ੍ਹਾਂ ਨੂੰ ਜੇਲ੍ਹ ਵਿੱਚ ਡੱਕ ਕੇ ਆਮ ਆਦਮੀ ਪਾਰਟੀ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਸੀ ਪਰ ਉਨ੍ਹਾਂ ਦੀ ਇਹ ਸਾਜ਼ਿਸ਼ ਕਾਮਯਾਬ ਨਹੀਂ ਹੋਈ। ਇਸ ਵਾਰ ‘ਆਪ’ ਪਾਰਟੀ ਦਿੱਲੀ ਅਤੇ ਪੰਜਾਬ ਸਮੇਤ ਦੇਸ਼ ਦੇ ਹੋਰਨਾਂ ਸੂਬਿਆਂ ’ਚ ਚੰਗਾ ਪ੍ਰਦਰਸ਼ਨ ਕਰੇਗੀ ਅਤੇ ਲੋਕ ਸਭਾ ’ਚ ਆਪ ਪਾਰਟੀ ਦੇ ਵੱਡੀ ਗਿਣਤੀ ’ਚ ਸੰਸਦ ਮੈਂਬਰ ਹੋਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਆਪਣੇ ਢਾਈ ਸਾਲਾਂ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਦੇ ਆਧਾਰ ’ਤੇ ਵੋਟਾਂ ਮੰਗੀਆਂ ਜਾ ਰਹੀਆਂ ਹਨ ਅਤੇ ਵੋਟਰਾਂ ਵੱਲੋਂ ਵੀ ਭਾਰੀ ਸਮਰਥਨ ਮਿਲ ਰਿਹਾ ਹੈ। ਇਸ ਦੀ ਮਿਸਾਲ ਹੁਸ਼ਿਆਰਪੁਰ ਸੀਟ ਤੋਂ ਨਾਮਜ਼ਦਗੀ ਭਰਨ ਸਮੇਂ ‘ਆਪ’ ਉਮੀਦਵਾਰ ਡਾ: ਰਾਜਕੁਮਾਰ ਚੱਬੇਵਾਲ ਦੇ ਰੋਡ ਸ਼ੋਅ ਦੌਰਾਨ ਲੋਕਾਂ ਦੇ ਭਾਰੀ ਇਕੱਠ ਦੇ ਰੂਪ ਵਿਚ ਦੇਖੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਹੁਸ਼ਿਆਰਪੁਰ ਸਮੇਤ ਪੰਜਾਬ ਦੀਆਂ ਸਾਰੀਆਂ ਤੇਰਾਂ ਸੀਟਾਂ ’ਤੇ ਆਮ ਆਦਮੀ ਪਾਰਟੀ ਦਾ ਝੰਡਾ ਲਹਿਰਾਏਗਾ। ਜਿਸ ਦੀ ਤਸਵੀਰ 1 ਜੂਨ ਨੂੰ ਵੋਟਾਂ ਪੈਣ ਤੋਂ ਬਾਅਦ 4 ਜੂਨ ਨੂੰ ਨਤੀਜੇ ਆਉਣ ਸਮੇਂ ਸਪੱਸ਼ਟ ਹੋ ਜਾਵੇਗੀ।
ਤਸਵੀਰ : ਅਸ਼ੋਕ ਭਾਟੀਆ।