ਫਗਵਾੜਾ 18 ਮਈ ਰਾਮਗੜ੍ਹੀਆ ਪੋਲੀਟੈਕਨਿਕ ਕਾਲਜ ਸਤਨਾਮਪੁਰਾ ਫਗਵਾੜਾ ਵਿਖੇ ਪੀ.ਡੀ.ਪੀ ਸਰਟੀਫਿਕੇਟ ਵੰਡ ਸਮਾਗਮ ਪ੍ਰਿੰਸੀਪਲ ਜਸਬੀਰ ਸਿੰਘ ਦੀ ਅਗਵਾਈ ਹੇਠ ਅਤੇ ਅਲਫਾ ਗਲੋਬਲ ਇੰਟਰਪ੍ਰਾਈਜ਼ਿਜ਼ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਦੌਰਾਨ ਡਿਪਲੋਮਾ ਅਤੇ ਪਰਸਨੈਲਿਟੀ ਡਿਵੈਲਪਮ ੈਂਟ ਪ੍ਰੋਗਰਾਮ ਦਾ ਕੋਰਸ ਪੂਰਾ ਕਰਨ ਵਾਲੇ ਸਿੱਖਿਆਰਥੀਆਂ ਨੂੰ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ। ਸਮਾਗਮ ਦੌਰਾਨ ਇੰਜ਼: ਗਗਨਦੀਪ ਸਿੰਘ ਢੱਟ ਐਮ.ਡੀ. ਅਲਫਾ ਗਲੋਬਲ ਇੰਟਰਪ੍ਰਾਈਜ਼ਿਜ਼ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਜਸਬੀਰ ਸਿੰਘ ਨੇ ਪਰਸਨੈਲਿਟੀ ਡਿਵੈਲਪਮੈਂਟ ਪ੍ਰੋਗਰਾਮ ਦੀ ਮਹੱਤਤਾ ਬਾਰੇ ਦੱਸਿਆ ਅਤੇ ਉਹਨਾਂ ਦੇ ਬਿਹਤਰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਪੀ.ਡੀ.ਪੀ ਇੰਚਾਰਜ਼ ਨੰਦ ਸੋਨੀ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਆਪਣੇ ਸੰਬੋਧਨ ਵਿਚ ਕਿਹਾ ਕਿ ਅਜਿਹੇ ਕੋਰਸ ਚੰਗੀਆਂ ਨੌਕਰੀਆਂ ਹਾਸਲ ਕਰਨ ਵਿੱਚ ਲਾਹੇਵੰਦ ਬਣਦੇ ਹਨ। ਇੰਜ਼: ਗਗਨਦੀਪ ਸਿੰਘ ਢੱਟ ਨੇ ਦੱਸਿਆਂ ਕਿ ਅਲਫਾ ਗਲੋਬਲ ਇੰਸਟੀਚਿਊਟ ਵਿਖੇ ਪਿਛਲੇ 14 ਸਾਲਾਂ ਤੋਂ ਪਰਸਨੈਲਿਟੀ ਡਿਵੈਲਪਮੈਂਟ ਪ੍ਰੋਗਰਾਮ ਨਿਰੰਤਰ ਜਾਰੀ ਹਨ ਅਤੇ ਇਸ ਦਾ ਮਨੋਰਥ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਸਰਬ ਪੱਖੀ ਵਿਕਾਸ ਕਰਨਾ ਹੈ ਤਾਂ ਜੋ ਉਹ ਜਿੰਦਗੀ ਵਿਚ ਕਾਮਯਾਬੀ ਹਾਸਲ ਕਰਨ ਦੇ ਯੋਗ ਬਣ ਸਕਣ। ਇਸ ਮੌਕੇ ਕਾਲਜ ਦੇ ਟੀ.ਪੀ.ਓ ਅਮਨਜੋਤ ਸਿੰਘ ਤੋਂ ਇਲਾਵਾ ਅਲਫਾ ਇੰਸਟੀਟਿਉਟ ਦੇ ਸਟਾਫ ਮੈਂਬਰ, ਸਾਰੇ ਵਿਭਾਗਾਂ ਦੇ ਮੁਖੀ ਅਤੇ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ।
With Product You Purchase
Subscribe to our mailing list to get the new updates!
Lorem ipsum dolor sit amet, consectetur.
Related Articles
Check Also
Close