ਫਗਵਾੜਾ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਲੋਕਸਭਾ ਹਲਕਾ ਹੁਸ਼ਿਆਰਪੁਰ ਤੋਂ ਪਾਰਟੀ ਦੇ ਉੱਮੀਦਵਾਰ ਸ. ਸੋਹਣ ਸਿੰਘ ਠੰਡਲ ਦੇ ਹੱਕ ‘ਚ ਸ਼ਹਿਰ ਦੇ ਗੁਰੂ ਹਰਗੋਬਿੰਦ ਨਗਰ ਵਿਖੇ ਇਕ ਨੁੱਕੜ ਮੀਟਿੰਗ ਹਲਕਾ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਕੀਤੀ ਗਈ। ਇਸ ਤੋਂ ਇਲਾਵਾ ਡੋਰ-ਟੂ-ਡੋਰ ਵੀ ਵੋਟਰਾਂ ਨਾਲ ਰਾਬਤਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਚੋਣ ਨਿਸ਼ਾਨ ‘ਤੱਕੜੀ’ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਦਿਹਾਤੀ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਤੋਂ ਇਲਾਵਾ ਹਰਵਿੰਦਰ ਸਿੰਘ ਵਾਲੀਆ, ਦਵਿੰਦਰ ਸਿੰਘ ਚਾਨਾ, ਅਵਤਾਰ ਸਿੰਘ ਭੁੰਗਰਨੀ ਅਤੇ ਸਾਬਕਾ ਕੌਂਸਲਰ ਸਰਬਜੀਤ ਕੌਰ ਵਿਸ਼ੇਸ਼ ਤੌਰ ਤੇ ਮੋਜੂਦ ਰਹੇ। ਸਮੂਹ ਅਕਾਲੀ ਆਗੂਆਂ ਨੇ ਕਿਹਾ ਕਿ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਸਰਕਾਰਾਂ ਨੇ ਪੰਜਾਬ ਦਾ ਬਹੁਤ ਵਿਕਾਸ ਕਰਵਾਇਆ ਹੈ ਅਤੇ ਪਾਰਟੀ ਦੇ ਮੈਂਬਰ ਪਾਰਲੀਮੈਂਟ ਵੀ ਹਮੇਸ਼ਾ ਲੋਕਸਭਾ ਵਿਚ ਪੰਜਾਬ ਦੇ ਹੱਕਾਂ ਲਈ ਡੱਟ ਕਿ ਪਹਿਰਾ ਦਿੰਦੇ ਹਨ। ਉਹਨਾਂ ਵੋਟਰਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਪੰਜਾਬ ਦੀ ਖੁਸ਼ਹਾਲੀ ਤੇ ਪੰਥ ਦੀ ਚੜ੍ਹਦੀ ਕਲਾ ਲਈ ਹੁਸ਼ਿਆਰਪੁਰ ਲੋਕਸਭਾ ਹਲਕੇ ਤੋਂ ਸ੍ਰੋ.ਅ.ਦ. ਉੱਮੀਦਵਾਰ ਸੋਹਣ ਸਿੰਘ ਠੰਡਲ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜੇਤੂ ਬਣਾਇਆ ਜਾਵੇ। ਵੋਟਰਾਂ ਨੇ ਭਰੋਸਾ ਦਿੱਤਾ ਕਿ ਇਸ ਵਾਰ ਉਹ ਅਕਾਲੀ ਦਲ (ਬ) ਦੇ ਉੱਮੀਦਵਾਰ ਨੂੰ ਹੀ ਆਪਣਾ ਵੋਟ ਪਾਉਣਗੇ। ਇਸ ਮੌਕੇ ਬਲਜਿੰਦਰ ਸਿੰਘ ਠੇਕੇਦਾਰ ਸ਼ਰਨਜੀਤ ਸਿੰਘ ਅਟਵਾਲ, ਧਰਮਿੰਦਰ ਟੋਨੀ, ਸਰੂਪ ਸਿੰਘ ਖਲਵਾੜਾ, ਦਵਿੰਦਰ ਸਿੰਘ , ਝਿਰਮਲ ਸਿੰਘ ਭਿੰਡਰ, ਆਫਿਸ ਇੰਚਾਰਜ ਬਹਾਦਰ ਸਿੰਘ ਸੰਗਤਪੁਰ, ਗੁਰਦੀਪ ਸਿੰਘ ਖੇੜਾ, ਜਸਵਿੰਦਰ ਸਿੰਘ ਭਗਤਪੁਰਾ, ਗੁਰਸਿਮਰ ਸਿੰਘ ਤੋਂ ਇਲਾਵਾ ਹਰਦੀਪ ਸਿੰਘ ਬੇਦੀ, ਤਰਲੋਚਨ ਸਿੰਘ ਸੋਢੀ, ਗੁਰਵਿੰਦਰ ਸਿੰਘ ਭੋਗਲ, ਮਾਸਟਰ ਸੁਰਜੀਤ ਸਿੰਘ, ਪਰਸਨ ਸਿੰਘ, ਹਰਦੇਵ ਸਿੰਘ, ਵਿੱਕੀ, ਕੁਲਵਿੰਦਰ ਸਿੰਘ ਸੈਂਬੀ, ਸ਼ੁਭਮ, ਮਨੋਹਰ ਲਾਲ, ਪਰਮਿੰਦਰ ਆਦਿ ਵੀ ਹਾਜਰ ਸਨ।
ਤਸਵੀਰ – ਫਗਵਾੜਾ ਮੁਹੱਲਾ ਗੁਰੂ ਹਰਗੋਬਿੰਦ ਨਗਰ ਵਿਖੇ ਚੋਣ ਪ੍ਰਚਾਰ ਦੌਰਾਨ ਰਣਜੀਤ ਸਿੰਘ ਖੁਰਾਣਾ, ਰਾਜਿੰਦਰ ਸਿੰਘ ਚੰਦੀ , ਰਵਿੰਦਰ ਸਿੰਘ ਠੰਡਲ ਦਵਿੰਦਰ ਸਿੰਘ ਚਾਨਾ ਅਤੇ ਹੋਰ।